Jeremiah 37:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਸਿਦਕੀਯਾਹ ਨੇ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਗਾਰਦ ਦੀ ਨਿਗਰਾਨੀ ਵਿੱਚ ਰੱਖ ਦਿੱਤਾ ਜਾਵੇ। ਅਤੇ ਉਸ ਨੇ ਇਹ ਵੀ ਹੁਕਮ ਦਿੱਤਾ ਕਿ ਯਿਰਮਿਯਾਹ ਨੂੰ ਗਲੀ ਦੇ ਨਾਨਬਾਈਆਂ ਦੀ ਰੋਟੀ ਦਿੱਤੀ ਜਾਵੇ। ਯਿਰਮਿਯਾਹ ਨੂੰ ਉਦੋਂ ਤੀਕ ਰੋਟੀ ਦਿੱਤੀ ਗਈ ਜਦੋਂ ਤੀਕ ਕਿ ਸ਼ਹਿਰ ਵਿੱਚੋਂ ਰੋਟੀ ਮੁੱਕ ਨਹੀਂ ਗਈ। ਇਸ ਲਈ ਯਿਰਮਿਯਾਹ ਵਰਾਂਡੇ ਵਿੱਚ ਨਜ਼ਰ ਬੰਦ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਿਦਕੀਯਾਹ ਪਾਤਸ਼ਾਹ ਨੇ ਹੁਕਮ ਦਿੱਤਾ ਅਤੇ ਓਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਹ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁਕੜਾ ਲੈ ਕੇ ਦਿੰਦੇ ਰਹੇ ਜਦ ਤੀਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।