Jeremiah 38:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ, “ਪਰ ਮੈਂ ਤਾਂ ਯਹੂਦਾਹ ਦੇ ਉਨ੍ਹਾਂ ਬੰਦਿਆਂ ਕੋਲੋਂ ਭੈਭੀਤ ਹਾਂ ਜਿਹੜੇ ਪਹਿਲਾਂ ਹੀ ਬਾਬਲ ਦੀ ਫ਼ੌਜ ਵੱਲ ਹੋ ਚੁੱਕੇ ਨੇ। ਮੈਨੂੰ ਡਰ ਹੈ ਕਿ ਫ਼ੌਜੀ ਮੈਨੂੰ ਯਹੂਦਾਹ ਦੇ ਉਨ੍ਹਾਂ ਲੋਕਾਂ ਦੇ ਹਵਾਲੇ ਕਰ ਦੇਣਗੇ ਅਤੇ ਉਹ ਮੇਰੇ ਨਾਲ ਭੈੜਾ ਸਲੂਕ ਕਰਨਗੇ ਅਤੇ ਮੈਨੂੰ ਦੁੱਖ ਪਹੁੰਚਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਿਦਕੀਯਾਹ ਪਾਤਸ਼ਾਹ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਨ੍ਹਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਓਹ ਮੈਨੂੰ ਓਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਓਹ ਮੈਨੂੰ ਤਾਹਨਾ ਮਾਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ