Jeremiah 38:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਓਹਨਾਂ ਦੇ ਹੱਥੋਂ ਨਾ ਛੁੱਟੇਂਗਾ ਕਿਉਂ ਜੋ ਤੂੰ ਬਾਬਲ ਦੇ ਪਾਤਸ਼ਾਹ ਦੇ ਹੱਥੀਂ ਫੜਿਆ ਜਾਵੇਂਗਾ ਅਤੇ ਏਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।