Jeremiah 38:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਰਦਾਰਾਂ ਨੇ ਪਾਤਸ਼ਾਹ ਨੂੰ ਆਖਿਆ, ਏਸ ਮਨੁੱਖ ਨੂੰ ਮਾਰ ਹੀ ਸੁੱਟੋ, ਏਸ ਲਈ ਜੋ ਉਹ ਜੋਧਿਆਂ ਦੇ ਹੱਥ ਜਿਹੜੇ ਏਸ ਸ਼ਹਿਰ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਓਹਨਾਂ ਲਈ ਏਹੋ ਜੇਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਏਹ ਮਨੁੱਖ ਏਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ