Jeremiah 38:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਪਾਤਸ਼ਾਹ ਦੇ ਰਾਜ ਕੁਮਾਰ ਮਲਕੀਯਾਹ ਦੇ ਭੋਹਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਓਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।