Jeremiah 39:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਜਾਹ ਅਤੇ ਕੂਸ਼ ਦੇ ਅਬਦ-ਮਲਕ ਨੂੰ, ਇਹ ਸੰਦੇਸ਼ ਦੇਹ: ‘ਇਹੀ ਹੈ ਜੋ ਸਰਬ-ਸ਼ਕਤੀਮਾਨ ਯਹੋਵਾਹ ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ: ਛੇਤੀ ਹੀ ਮੈਂ ਯਰੂਸ਼ਲਮ ਦੇ ਇਸ ਸ਼ਹਿਰ ਬਾਰੇ ਆਪਣੀਆਂ ਭਵਿੱਖਬਾਣੀਆਂ ਨੂੰ ਸੱਚ ਸਿੱਧ ਕਰਾਂਗਾ। ਮੇਰੇ ਸੰਦੇਸ਼ ਚੰਗੀਆਂ ਘਟਨਾਵਾਂ ਨਾਲ ਨਹੀਂ ਸਗੋਂ ਬਿਪਤਾਵਾਂ ਨਾਲ ਸੱਚ ਸਿਧ ਹੋਣਗੇ। ਤੁਸੀਂ ਆਪਣੀਆਂ ਅੱਖਾਂ ਨਾਲ ਹਰ ਗੱਲ ਨੂੰ ਸੱਚ ਸਿਧ ਹੁੰਦਿਆਂ ਦੇਖੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਵੇਖ, ਮੇਰੀਆਂ ਗੱਲਾਂ ਏਸ ਸ਼ਹਿਰ ਦੇ ਵਿਖੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਓਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ