Jeremiah 39:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਾਬਲ ਦੇ ਰਾਜੇ ਦੇ ਸਾਰੇ ਸ਼ਾਹੀ ਅਧਿਕਾਰੀ ਯਰੂਸ਼ਲਮ ਸ਼ਹਿਰ ਵਿੱਚ ਆਏ। ਉਹ ਅੰਦਰ ਆਕੇ ਵਿੱਚਕਾਰਲੇ ਦਰਵਾਜ਼ੇ ਕੋਲ ਬੈਠ ਗਏ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਨੇਰਗਲ ਸ਼ਰਾਸਰ, ਜ਼ਿਲਾ ਸਮਗਰ-ਨਬੂ ਦਾ ਪ੍ਰਬੰਧਕ, ਇੱਕ ਬਹੁਤ ਉੱਚ ਅਧਿਕਾਰੀ, ਇੱਕ ਹੋਰ ਬਹੁਤ ਉੱਚ-ਅਧਿਕਾਰੀ, ਸਰਸੱਕੀਮ ਅਤੇ ਕਈ ਹੋਰ ਮਹੱਤਵਪੂਰਣ ਅਧਿਕਾਰੀ ਓੱਥੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਬਲ ਦੇ ਪਾਤਸ਼ਾਹ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ- ਨਬੂ ਸਰਸਕੀਮ, ਖੁਸਰਿਆਂ ਦਾ ਚੌਧਰੀ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਪਾਤਸ਼ਾਹ ਦੇ ਬਾਕੀ ਦੇ ਸਾਰੇ ਸਰਦਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ