Jeremiah 39:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੀ ਫ਼ੌਜ ਨੇ ਸਿਦਕੀਯਾਹ ਅਤੇ ਉਸ ਦੇ ਸਿਪਾਹੀਆਂ ਦਾ ਪਿੱਛਾ ਕੀਤਾ। ਉਨ੍ਹਾਂ ਫ਼ੌਜੀਆਂ ਨੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਜਾ ਘੇਰਿਆ। ਉਨ੍ਹਾਂ ਨੇ ਸਿਦਕੀਯਾਹ ਨੂੰ ਫ਼ੜ ਲਿਆ ਅਤੇ ਉਸ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਕੋਲ ਲੈ ਗਏ। ਨਬੂਕਦਨੱਸਰ ਹਮਾਬ ਦੇ ਦੇਸ ਵਿੱਚ ਰਿਬਲਾਹ ਕਸਬੇ ਵਿੱਚ ਸੀ। ਉਸ ਸਥਾਨ ਉੱਤੇ ਨਬੂਕਦਨੱਸਰ ਨੇ ਇਹ ਨਿਆਂ ਕੀਤਾ ਕਿ ਸਿਦਕੀਯਾਹ ਨਾਲ ਕੀ ਸਲੂਕ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਸਦੀਆਂ ਦੀ ਫੌਜ ਨੇ ਓਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮਦਾਨ ਵਿੱਚ ਫੜ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ