Jeremiah 39:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਬੂਜ਼ਰਦਾਨ ਨਾਂ ਦਾ ਬੰਦਾ ਬਾਬਲ ਦੇ ਰਾਜੇ ਦੇ ਸੁਰੱਖਿਆ ਸੈਨਕਾਂ ਦਾ ਕਮਾਂਡਰ ਸੀ। ਉਸ ਨੇ ਯਰੂਸ਼ਲਮ ਵਿੱਚ ਰਹਿ ਗਏ ਲੋਕਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਬੰਦੀ ਬਣਾ ਲਿਆ। ਉਹ ਉਨ੍ਹਾਂ ਨੂੰ ਬਾਬਲ ਲੈ ਗਿਆ। ਨਬੂਜ਼ਰਦਾਨ ਨੇ ਯਰੂਸ਼ਲਮ ਦੇ ਉਨ੍ਹਾਂ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਜਿਨ੍ਹਾਂ ਨੇ ਪਹਿਲਾਂ ਹੀ ਉਸ ਦੇ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ। ਉਸ ਨੇ ਯਰੂਸ਼ਲਮ ਦੇ ਹੋਰ ਸਾਰੇ ਲੋਕਾਂ ਨੂੰ ਵੀ ਬੰਦੀ ਬਣਾ ਲਿਆ ਅਤੇ ਉਨ੍ਹਾਂ ਨੂੰ ਬਾਬਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਓਹਨਾਂ ਨੂੰ ਜਿਹੜੇ ਉਹ ਦੀ ਵੱਲ ਚੱਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜਲਾਦਾਂ ਦਾ ਕਪਤਾਨ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ