Jeremiah 4:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਏਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ. - ਉਡਾਉਣ ਯਾ ਸਾਫ ਕਰਨ ਲਈ ਨਹੀਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, ਉਡਾਉਣ ਜਾਂ ਸਾਫ਼ ਕਰਨ ਲਈ ਨਹੀਂ,