Jeremiah 4:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕਿਸੇ ਬੱਚਾ ਜੰਮਦੀ ਔਰਤ ਦੀ ਅਵਾਜ਼ ਸੁਣ ਰਿਹਾ ਹਾਂ। ਇਹ ਚੀਖ ਉਸ ਔਰਤ ਵਰਗੀ ਹੈ ਜਿਹੜੀ ਪਹਿਲੋਠੇ ਬੱਚੇ ਨੂੰ ਜੰਮ ਰਹੀ ਹੋਵੇ। ਇਹ ਸੀਯੋਨ ਦੀ ਧੀ ਦੀ ਚੀਖ ਹੈ। ਉਹ ਇਹ ਆਖਦੀ ਹੋਈ ਪ੍ਰਾਰਥਨਾ ਵਿੱਚ ਆਪਣੇ ਹੱਥ ਉਟਾ ਰਹੀ ਹੈ, “ਆਹ! ਮੈਂ ਬੇਹੋਸ਼ ਹੋਣ ਵਾਲੀ ਹਾਂ! ਮੇਰੇ ਚੌਗਿਰਦੇ ਕਾਤਲ ਖਲੋਤੇ ਨੇ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਉਸ ਤੀਵੀਂ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼ ਜਿਹੜੀ ਆਪਣਾ ਪਲੋਠਾ ਪੁੱਤ੍ਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਇ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਉਸ ਔਰਤ ਵਰਗੀ ਇੱਕ ਅਵਾਜ਼ ਸੁਣੀ, ਜਿਹ ਨੂੰ ਜਣਨ ਦੀਆਂ ਪੀੜਾਂ ਹੋਣ, - ਉਹ ਦੇ ਵਰਗੀ ਡਾਢੀ ਪੀੜ ਦੀ ਅਵਾਜ਼, ਜਿਹੜੀ ਆਪਣਾ ਪਹਿਲੌਠਾ ਪੁੱਤਰ ਜਣਦੀ, ਸੀਯੋਨ ਦੀ ਧੀ ਦੀ ਅਵਾਜ਼ ਜਿਹੜੀ ਸਾਹ ਲਈ ਹੌਂਕਦੀ ਹੈ, ਜਿਹੜੀ ਆਪਣੇ ਹੱਥ ਵਧਾਉਂਦੀ ਹੈ, ਹਾਏ ਮੇਰੇ ਉੱਤੇ ਭਈ ਮੇਰੀ ਜਾਨ ਨੂੰ ਖ਼ੂਨੀਆਂ ਅੱਗੇ ਡੋਬ ਪੈ ਗਿਆ!।