Jeremiah 40:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਸੰਦੇਸ਼ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਉਹ ਰਾਮਾਹ ਸ਼ਹਿਰ ਵਿੱਚ ਆਜ਼ਾਦ ਕਰ ਦਿੱਤਾ ਗਿਆ ਸੀ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਯਿਰਮਿਯਾਹ ਨੂੰ ਰਾਮਾਹ ਵਿੱਚ ਲੱਭ ਲਿਆ। ਯਿਰਮਿਯਾਹ ਜ਼ੰਜ਼ੀਰਾਂ ਵਿੱਚ ਜਕੜਿਆ ਹੋਇਆ ਸੀ। ਉਹ ਯਰੂਸ਼ਲਮ ਅਤੇ ਯਹੂਦਾਹ ਦੇ ਕੈਦੀਆਂ ਦੇ ਨਾਲ ਸੀ। ਉਨ੍ਹਾਂ ਕੈਦੀਆਂ ਨੂੰ ਬਾਬਲ ਵਿੱਚ ਕੈਦ ਕਰਨ ਲਈ ਲਿਜਾਇਆ ਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਏਹ ਦੇ ਪਿੱਛੋਂ ਕਿ ਜਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਹ ਨੂੰ ਸਾਰੇ ਅਸੀਰਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਅਸੀਰ ਹੋ ਕੇ ਬਾਬਲ ਨੂੰ ਲਿਜਾਏ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ