Jeremiah 41:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ਼ਮਾਏਲ ਨੇ ਮਿਸਪਾਹ ਕਸਬੇ ਦੇ ਹੋਰ ਸਾਰੇ ਬੰਦਿਆਂ ਨੂੰ ਵੀ ਫ਼ੜ ਲਿਆ ਅਤੇ ਅੰਮੋਨੀ ਲੋਕਾਂ ਦੇ ਦੇਸ਼ ਅੰਦਰ ਜਾਣ ਦੀ ਤਿਆਰੀ ਕਰਨ ਲੱਗਾ। (ਉਨ੍ਹਾਂ ਲੋਕਾਂ ਵਿੱਚ ਰਾਜੇ ਦੀਆਂ ਧੀਆਂ, ਅਤੇ ਉਹ ਸਾਰੇ ਲੋਕ ਸਨ ਜਿਹੜੇ ਓੱਥੇ ਪਿੱਛੇ ਰਹਿ ਚੁੱਕੇ ਸਨ। ਬਾਬਲ ਦੇ ਰਾਜੇ ਦੇ ਖਾਸ ਗਾਰਦਾਂ ਦੇ ਕਮਾਂਡਰ ਨਬੂਜ਼ਰਦਾਨ ਨੇ ਗਦਲਯਾਹ ਨੂੰ ਉਨ੍ਹਾਂ ਲੋਕਾਂ ਦੀ ਨਿਗਰਾਨੀ ਲਈ ਚੁਣਿਆ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸ਼ਮਾਏਲ ਨੇ ਸਾਰੇ ਰਹਿੰਦੇ ਖੂਹੰਦੇ ਲੋਕ ਮਿਸਪਾਹ ਵਿੱਚ ਅਰਥਾਤ ਪਾਤਸ਼ਾਹ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਨ੍ਹਾਂ ਨੂੰ ਜਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤ੍ਰ ਗਦਲਯਾਹ ਦੀ ਜ਼ੁਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਓਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਮਾਏਲ ਨੇ ਸਾਰੇ ਰਹਿੰਦੇ-ਖੁੰਹਦੇ ਲੋਕ ਮਿਸਪਾਹ ਵਿੱਚ ਅਰਥਾਤ ਰਾਜਾ ਦੀਆਂ ਧੀਆਂ ਨੂੰ ਅਤੇ ਮਿਸਪਾਹ ਵਿਚਲੇ ਬਾਕੀ ਲੋਕਾਂ ਨੂੰ ਕੈਦ ਕਰ ਲਿਆ ਜਿਹਨਾਂ ਨੂੰ ਜੱਲਾਦਾਂ ਦਾ ਕਪਤਾਨ ਨਬੂਜ਼ਰਦਾਨ ਅਹੀਕਾਮ ਦੇ ਪੁੱਤਰ ਗਦਲਯਾਹ ਦੀ ਜ਼ਿੰਮੇਵਾਰੀ ਵਿੱਚ ਕਰ ਗਿਆ ਸੀ। ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਕੈਦ ਕਰ ਕੇ ਲੈ ਗਿਆ ਭਈ ਅੰਮੋਨੀਆਂ ਕੋਲ ਪਾਰ ਲੰਘ ਜਾਵੇ