Jeremiah 42:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਇਹ ਗੱਲਾਂ ਆਖੋਗੇ, ਤਾਂ ਯਹੂਦਾਹ ਦੇ ਬਾਕੀ ਬਚੇ ਲੋਕੋ, ਤੁਸੀਂ ਯਹੋਵਾਹ ਦਾ ਸੰਦੇਸ਼ ਸੁਣ ਲਵੋ। ਇਹੀ ਹੈ ਜੋ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਜੇ ਤੁਸੀਂ ਮਿਸਰ ਵਿੱਚ ਜਾਕੇ ਰਹਿਣ ਦਾ ਫ਼ੈਸਲਾ ਕਰਦੇ ਹੋ ਤਾਂ ਇਹ ਗੱਲਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ