Jeremiah 42:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਮੈਂ ਯਰੂਸ਼ਲਮ ਦੇ ਖਿਲਾਫ਼ ਆਪਣਾ ਗੁੱਸਾ ਦਿਖਾਇਆ। ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ। ਇਸੇ ਤਰ੍ਹਾਂ, ਮੈਂ ਹਰ ਓਸ ਬੰਦੇ ਦੇ ਖਿਲਾਫ਼ ਆਪਣਾ ਗੁੱਸਾ ਦਿਖਾਵਾਂਗਾ ਜਿਹੜਾ ਮਿਸਰ ਜਾਵੇਗਾ। ਹੋਰਨਾਂ ਲੋਕਾਂ ਨੂੰ ਸਰਾਪ ਦੇਣ ਲੱਗਿਆ ਲੋਕ ਤੁਹਾਡੀ ਵਰਤੋਂ ਮਿਸਾਲ ਦੇਣ ਲਈ ਕਰਨਗੇ। ਤੁਸੀਂ ਸਰਾਪ ਦੇ ਸ਼ਬਦ ਵਰਗੇ ਬਣ ਜਾਵੋਗੇ। ਲੋਕ ਤੁਹਾਡੇ ਕੋਲੋਂ ਸ਼ਰਮਸਾਰ ਹੋਣਗੇ। ਲੋਕ ਤੁਹਾਡੀ ਬੇਇੱਜ਼ਤੀ ਕਰਨਗੇ। ਅਤੇ ਤੁਸੀਂ ਫ਼ੇਰ ਕਦੇ ਵੀ ਯਹੂਦਾਹ ਨਹੀਂ ਦੇਖ ਸੱਕੋਗੇ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ