Jeremiah 42:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦੋ ਨਬੀ ਯਿਰਮਿਯਾਹ ਨੇ ਜਵਾਬ ਦਿੱਤਾ, “ਮੈਂ ਉਨ੍ਹਾਂ ਗੱਲਾਂ ਨੂੰ ਸਮਝਦਾ ਹਾਂ ਜੋ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ। ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਾਂਗਾ ਜਿਹੀ ਕਿ ਤੁਸੀਂ ਮੈਂ ਕਰਨ ਲਈ ਆਖਿਆ ਹੈ। ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿਆਂਗਾ ਜੋ ਯਹੋਵਾਹ ਆਖੇਗਾ। ਮੈਂ ਤੁਹਾਡੇ ਪਾਸੋਂ ਕੁਝ ਵੀ ਨਹੀਂ ਛੁਪਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਨਬੀ ਨੇ ਓਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਐਉਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ