Jeremiah 44:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਬਚੇ ਹੋਏ ਉਨ੍ਹਾਂ ਬੋੜੇ ਜਿਹੇ ਲੋਕਾਂ ਵਿੱਚੋਂ ਇੱਕ ਬੰਦਾ ਵੀ ਮੇਰੀ ਸਜ਼ਾ ਤੋਂ ਨਹੀਂ ਬਚੇਗਾ ਜਿਹੜੇ ਮਿਸਰ ਵਿੱਚ ਰਹਿਣ ਲਈ ਚੱਲੇ ਗਏ ਹਨ। ਉਨ੍ਹਾਂ ਵਿੱਚੋਂ ਕੋਈ ਵੀ ਯਹੂਦਾਹ ਵਿੱਚ ਵਾਪਸ ਆਉਣ ਲਈ ਨਹੀਂ ਬਚੇਗਾ। ਉਹ ਲੋਕ ਯਹੂਦਾਹ ਵਾਪਸ ਆਉਣਾ ਚਾਹੁੰਦੇ ਹਨ ਅਤੇ ਉੱਥੇ ਰਹਿਣਾ ਚਾਹੁੰਦੇ ਹਨ। ਪਰ ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ ਯਹੂਦਾਹ ਵਾਪਸ ਨਹੀਂ ਜਾਵੇਗਾ, ਸ਼ਾਇਦ ਕੁਝ ਇੱਕ ਲੋਕ ਬਚਕੇ ਨਿਕਲ ਸੱਕਣ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੂਦਾਹ ਦੇ ਬਕੀਏ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਓਹਨਾਂ ਦਾ ਜੀ ਵੱਸਣ ਲਈ ਮੁੜ ਜਾਣ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਓਹ ਨਾ ਮੁੜਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।