Jeremiah 44:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੀਆਂ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਮਿਸਰ ਵਿੱਚ ਰਹਿੰਦੀਆਂ ਸਨ, ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੀਆਂ ਰਹੀਆਂ ਸਨ। ਉਨ੍ਹਾਂ ਦੇ ਪਤੀ ਇਸ ਗੱਲ ਨੂੰ ਜਾਣਦੇ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਿਆ ਨਹੀਂ। ਓੱਥੇ ਯਹੂਦਾਹ ਦੇ ਲੋਕਾਂ ਦਾ ਵੱਡਾ ਸਮੂਹ ਜੁੜਿਆ ਹੋਇਆ ਸੀ। ਉਹ ਯਹੂਦਾਹ ਦੇ ਉਹ ਲੋਕ ਸਨ ਜਿਹੜੇ ਦੱਖਣੀ ਮਿਸਰ ਵਿੱਚ ਰਹਿ ਰਹੇ ਸਨ। ਉਨ੍ਹਾਂ ਔਰਤਾਂ ਦੇ ਪਤੀਆਂ ਨੇ, ਜਿਹੜੇ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਉਂਦੇ ਸਨ, ਯਿਰਮਿਯਾਹ ਨੂੰ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਓਹਨਾਂ ਦੀਆਂ ਤੀਵੀਆਂ ਨੇ ਦੂਜੇ ਦਿਓਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਤੀਵੀਆਂ ਦੇ ਵੱਡੇ ਦਲ ਨੇ ਅਤੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ