Jeremiah 44:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਤੁਸੀਂ ਹੋਰਨਾਂ ਦੇਵਤਿਆਂ ਨੂੰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ। ਤੁਸੀਂ ਯਹੋਵਾਹ ਦਾ ਹੁਕਮ ਨਹੀਂ ਮੰਨਿਆ। ਤੁਸੀਂ ਉਸਦੀ ਬਿਵਸਬਾ ਉੱਤੇ ਜਾਂ ਉਸਦੀਆਂ ਦਿੱਤੀਆਂ ਬਿਧੀਆਂ ਉੱਤੇ ਨਹੀਂ ਚੱਲੇ। ਤੁਸੀਂ ਇਕਰਾਰਨਾਮੇ ਦਾ ਆਪਣੇ ਵਾਲਾ ਹਿੱਸਾ ਪੂਰਾ ਨਹੀਂ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜੋ ਤੁਸਾਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਬਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਏਸ ਲਈ ਏਹ ਬੁਰਿਆਈ ਤੁਹਾਨੂੰ ਆ ਪਈ ਜਿਵੇਂ ਅੱਜ ਦੇ ਦਿਨ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।