Jeremiah 44:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮਿਸਰ ਵਿੱਚ ਰਹਿਣ ਵਾਲੇ ਤੁਸੀਂ ਯਹੂਦਾਹ ਦੇ ਸਾਰੇ ਲੋਕੋ ਯਹੋਵਾਹ ਦੇ ਸੰਦੇਸ਼ ਨੂੰ ਸੁਣੋ: ‘ਮੈਂ ਆਪਣੇ ਮਹਾਨ ਨਾਮ ਉੱਤੇ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਯਹੂਦਾਹ ਦਾ ਮਿਸਰ ਵਿੱਚ ਰਹਿਣ ਵਾਲਾ ਕੋਈ ਵੀ ਬੰਦਾ ਇਕਰਾਰ ਕਰਨ ਲਈ ਮੇਰੇ ਨਾਮ ਦੀ ਵਰਤੋਂ ਨਹੀਂ ਕਰੇਗਾ। ਉਹ ਕਦੇ ਵੀ ਨਹੀਂ ਆਖਣਗੇ “ਜਿਵੇਂ ਕਿ ਯਹੋਵਾਹ ਸਾਖੀ ਹੈ…”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਸਾਰੇ ਯਹੂਦਾਹ, ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸੌਂਹ ਖਾਧੀ ਹੈ ਕਿ ਮੇਰਾ ਨਾਮ ਫੇਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ “ਪ੍ਰਭੁ ਯਹੋਵਾਹ ਦੇ ਜੀਵਨ ਦੀ ਸੌਂਹ”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”