Jeremiah 44:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਤੁਹਾਡੇ ਲਈ ਸਬੂਤ ਹੋਵੇਗਾ ਕਿ ਮੈਂ ਜੋ ਕਹਿੰਦਾ ਹਾਂ ਓਹੋ ਕਰਾਂਗਾ।’ ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਫਿਰਊਨ ਹਾਫ਼ਰਾ ਮਿਸਰ ਦਾ ਰਾਜਾ ਹੈ। ਉਸ ਦੇ ਦੁਸ਼ਮਣ ਉਸ ਨੂੰ ਮਾਰਨਾ ਚਾਹੁੰਦੇ ਹਨ। ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣਾਂ ਦੇ ਹਵਾਲੇ ਕਰ ਦਿਆਂਗਾ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਨਬੂਕਦਨੱਸਰ ਸਿਦਕੀਯਾਹ ਦਾ ਦੁਸ਼ਮਣ ਸੀ। ਅਤੇ ਮੈਂ ਸਿਦਕੀਯਾਹ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕੀਤਾ। ਇਸੇ ਤਰ੍ਹਾਂ, ਮੈਂ ਫ਼ਿਰਊਨ ਹਾਫ਼ਰਾ ਨੂੰ ਉਸ ਦੇ ਦੁਸ਼ਮਣ ਦੇ ਹਵਾਲੇ ਕਰ ਦਿਆਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਪਾਤਸ਼ਾਹ ਸਿਦਕਿਯਾਹ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਹ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।