Jeremiah 44:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦਿਓਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?