Jeremiah 45:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ ਯੋਸ਼ੀਯਾਹ ਦਾ ਪੁੱਤਰ ਸੀ। ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ, ਨਬੀ ਯਿਰਮਿਯਾਹ ਨੇ ਇਹ ਗੱਲਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਖੀਆਂ। ਬਾਰੂਕ ਨੇ ਇਹ ਗੱਲਾਂ ਇੱਕ ਪੱਤਰੀ ਉੱਤੇ ਲਿਖ ਲਈਆਂ। ਇਹ ਸੀ ਜੋ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੋਲਿਆ, ਜਦ ਉਸ ਨੇ ਇਨ੍ਹਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਪਾਤਸ਼ਾਹ ਯੋਸ਼ਈਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਲਿਖਿਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ