Jeremiah 46:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਹਰਾਵਾਂਗਾ-ਅਤੇ ਉਹ ਦੁਸ਼ਮਣ ਨੂੰ ਉਨ੍ਹਾਂ ਨੂੰ ਮਾਰਨਾ ਲੋਚਣਗੇ। ਮੈਂ ਉਨ੍ਹਾਂ ਲੋਕਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਉਸ ਦੇ ਸੇਵਕਾਂ ਦੇ ਹਵਾਲੇ ਕਰ ਦਿਆਂਗਾ।” “ਬਹੁਤ ਪਹਿਲਾਂ, ਮਿਸਰ ਸ਼ਾਂਤੀ ਨਾਲ ਰਹਿੰਦਾ ਸੀ। ਅਤੇ ਇਨ੍ਹਾਂ ਸਾਰੀਆਂ ਮੁਸੀਬਤਾਂ ਮਗਰੋਂ ਮਿਸਰ ਫ਼ੇਰ ਇੱਕ ਵਾਰ ਸ਼ਾਂਤੀ ਨਾਲ ਰਹੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਏਸ ਦੇ ਪਿੱਛੇ ਉਹ ਅਜੇਹੀ ਆਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।