Jeremiah 48:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਲਿਆ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਾਬਰ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੋਆਬ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਨਬੋ ਲਈ ਅਫ਼ਸੋਸ! ਉਹ ਵਿਰਾਨ ਜੋ ਹੋ ਗਿਆ, ਕਿਰਯਾਤਾਇਮ ਸ਼ਰਮਿੰਦਾ ਹੋਇਆ, ਉਹ ਲੈ ਗਿਆ, ਉੱਚਾ ਬੁਰਜ ਵੀ ਸ਼ਰਮਿੰਦਾ ਹੋਇਆ ਅਤੇ ਘਬਰਾ ਗਿਆ।