Jeremiah 49:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜੋ ਯਹੋਵਾਹ ਆਖਦਾ ਹੈ, “ਕੁਝ ਲੋਕ ਸਜ਼ਾ ਦੇ ਅਧਿਕਾਰੀ ਨਹੀਂ ਹੁੰਦੇ-ਪਰ ਉਹ ਦੁੱਖ ਭੋਗਦੇ ਨੇ। ਪਰ ਅਦੋਮ ਤੂੰ ਸਜ਼ਾ ਦਾ ਅਧਿਕਾਰੀ ਹੈਂ-ਇਸ ਲਈ ਤੈਨੂੰ ਸੱਚਮੁੱਚ ਸਜ਼ਾ ਮਿਲੇਗੀ। ਤੂੰ ਉਸ ਸਜ਼ਾ ਤੋਂ ਨਹੀਂ ਬਚ ਸੱਕੇਂਗਾ ਜਿਸਦਾ ਤੂੰ ਅਧਿਕਾਰੀ ਹੈਂ। ਤੈਨੂੰ ਸਜ਼ਾ ਮਿਲੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਵੇਖ ਜਿਨ੍ਹਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਓਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈਂ ਜਿਹੜਾ ਸੱਚ ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ ਮੁੱਚ ਪੀਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਵੇਖ, ਜਿਹਨਾਂ ਦਾ ਹੱਕ ਨਹੀਂ ਸੀ ਭਈ ਕਟੋਰਾ ਪੀਣ, ਉਹਨਾਂ ਨੇ ਜ਼ਰੂਰ ਪੀਣਾ ਹੈ। ਕੀ ਤੂੰ ਉਹ ਹੈ ਜਿਹੜਾ ਸੱਚ-ਮੁੱਚ ਬੇਦੋਸ਼ਾ ਹੈਂ? ਤੂੰ ਬੇਦੋਸ਼ਾ ਨਾ ਰਹੇਂਗਾ, ਤੂੰ ਸੱਚ-ਮੁੱਚ ਪੀਵੇਂਗਾ