Jeremiah 49:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਰ ਤਾਹਨੇ ਅਰ ਖਰਾਬੀ ਅਰ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।