Jeremiah 49:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬਾਰੇ ਸੁਣੋ, ਜਿਸਦੀ ਵਿਉਂਤ ਯਹੋਵਾਹ ਨੇ ਅਦੋਮ ਦੇ ਲੋਕਾਂ ਨਾਲ ਕਰਨ ਲਈ ਬਣਾਈ ਹੈ। ਸੁਣੋ ਕਿ ਯਹੋਵਾਹ ਨੇ ਤੇਮਾਨ ਦੇ ਲੋਕਾਂ ਨਾਲ ਕਰਨ ਵਾਸਤੇ ਕੀ ਨਿਆਂ ਕੀਤਾ ਹੈ। ਦੁਸ਼ਮਣ ਅਦੋਮ ਦੇ ਇੱਜੜ (ਲੋਕਾਂ) ਦੇ ਛੋਟੇ ਬੱਚਿਆਂ ਨੂੰ ਘਸੀਟੇਗਾ, ਅਦੋਮ ਦੀਆਂ ਚਰਾਂਦਾਂ ਉਨ੍ਹਾਂ ਦੇ ਕੀਤੇ ਕਾਰਿਆਂ ਕਾਰਣ ਸੱਖਣੀਆਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ