Jeremiah 49:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਸਰਬ-ਸ਼ਕਤੀਮਾਨ ਯਹੋਵਾਹ ਇਹ ਆਖਦਾ ਹੈ: “ਮੈਂ ਤੁਹਾਡੇ ਲਈ ਹਰ ਪਾਸਿਓ ਮੁਸੀਬਤਾਂ ਲਿਆਵਾਂਗਾ। ਤੁਸੀਂ ਸਾਰੇ ਹੀ ਭੱਜ ਜਾਓਗੇ। ਅਤੇ ਕੋਈ ਫ਼ੇਰ ਕਦੇ ਤੁਹਾਨੂੰ ਇਕੱਠਿਆਂ ਨਹੀਂ ਕਰ ਸੱਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।