Jeremiah 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸੱਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਸ ਨੂੰ ਮਾਫ਼ ਕਰ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।