Jeremiah 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਹ ਗੱਲਾਂ ਆਖੀਆਂ: “ਉਨ੍ਹਾਂ ਲੋਕਾਂ ਆਖਿਆ ਸੀ ਕਿ ਮੈਂ ਉਨ੍ਹਾਂ ਨੂੰ ਸਜ਼ਾ ਨਹੀਂ ਦਿਆਂਗਾ। ਇਸ ਲਈ ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਦਿੰਦਾ ਹਾਂ ਉਹ ਅੱਗ ਵਰਗੇ ਹੋਣਗੇ, ਅਤੇ ਉਹ ਲੋਕ ਲੱਕੜ ਵਰਗੇ ਹੋਣਗੇ। ਉਹ ਅੱਗ ਉਨ੍ਹਾਂ ਨੂੰ ਪੂਰੀ ਤਰ੍ਹਾਂ ਸ਼ਾੜ ਦੇਵੇਗੀ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਤੁਸਾਂ ਏਹ ਬਚਨ ਆਖਿਆ ਹੈ, ਵੇਖ, ਮੈਂ ਏਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਏਸ ਪਰਜਾ ਨੂੰ ਲੱਕੜੀ, ਏਹ ਓਹਨਾਂ ਨੂੰ ਖਾ ਜਾਵੇਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।