Jeremiah 50:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਆਲੇ-ਦੁਆਲੇ ਸਿਪਾਹੀ ਜਿੱਤ ਦਾ ਸ਼ੋਰ ਮਚਾਉਂਦੇ ਨੇ! ਬਾਬਲ ਨੇ ਆਤਮ-ਸਮਰਪਣ ਕਰ ਦਿੱਤਾ ਹੈ! ਉਸ ਦੀਆਂ ਕੰਧਾਂ ਅਤੇ ਮੁਨਾਰੇ ਢਹਿ ਗਏ ਹਨ! ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ। ਕੌਮੋ, ਤੁਹਾਨੂੰ ਬਾਬਲ ਨੂੰ ਸਜ਼ਾ ਦੇਣੀ ਚਾਹੀਦੀ ਹੈ, ਜਿਸਦਾ ਉਹ ਅਧਿਕਾਰੀ ਹੈ। ਉਸ ਦੇ ਨਾਲ ਓਹੀ ਸਲੂਕ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਵਿਰੁੱਧ ਆਲਿਓਂ ਦੁਆਲਿਓਂ ਲਲਕਾਰੋ, ਉਹ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਈਆਂ, ਉਹ ਦੀ ਸਫੀਲ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ, ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਹ ਦੇ ਨਾਲ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਵਿਰੁੱਧ ਆਲਿਓਂ-ਦੁਆਲਿਓਂ ਲਲਕਾਰੋ, ਉਸ ਨੇ ਹਾਰ ਮੰਨੀ, ਉਹ ਦੀਆਂ ਨੀਹਾਂ ਡਿੱਗ ਪਾਈਆਂ, ਉਹ ਦੀ ਸ਼ਹਿਰਪਨਾਹ ਢਾਹੀ ਗਈ, ਕਿਉਂ ਜੋ ਇਹ ਯਹੋਵਾਹ ਦਾ ਬਦਲਾ ਹੈ। ਉਸ ਤੋਂ ਬਦਲਾ ਲਓ, ਜਿਵੇਂ ਉਸ ਕੀਤਾ, ਉਸ ਦੇ ਨਾਲ ਕਰੋ!