Jeremiah 50:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਇਸਰਾਏਲ ਅਤੇ ਯਹੂਦਾਹ ਦੇ ਲੋਕ ਸਤਾਏ ਜਾਂਦੇ ਹਨ। ਦੁਸ਼ਮਣ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਜਾਣ ਨਹੀਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇੱਕਠਾ ਅਨ੍ਹੇਰ ਹੋਇਆ ਹੈ ਅਤੇ ਓਹ ਸਾਰੇ ਜਿਨ੍ਹਾਂ ਨੇ ਓਹਨਾਂ ਨੂੰ ਅਸੀਰ ਕੀਤਾ ਹੈ ਓਹਨਾਂ ਨੂੰ ਫੜੀ ਬੈਠੇ ਹਨ ਅਤੇ ਓਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇਕੱਠਾ ਅਨ੍ਹੇਰ ਹੋਇਆ ਹੈ ਅਤੇ ਉਹ ਸਾਰੇ ਜਿਹਨਾਂ ਨੇ ਉਹਨਾਂ ਨੂੰ ਗ਼ੁਲਾਮ ਕੀਤਾ ਹੈ ਉਹਨਾਂ ਨੂੰ ਫੜੀ ਬੈਠੇ ਹਨ ਅਤੇ ਉਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ