Jeremiah 50:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਵਾਪਸ ਲਿਆਵੇਗਾ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ। ਉਹ ਬਹੁਤ ਤਾਕਤ ਨਾਲ ਉਨ੍ਹਾਂ ਲੋਕਾਂ ਦੀ ਰਾਖੀ ਕਰੇਗਾ। ਉਹ ਉਨ੍ਹਾਂ ਦੀ ਰਾਖੀ ਕਰੇਗਾ, ਤਾਂ ਜੋ ਉਹ ਧਰਤੀ ਅਰਾਮ ਕਰ ਸੱਕੇ। ਪਰ ਓੱਥੇ ਬਾਬਲ ਵਿੱਚ ਰਹਿਣ ਵਾਲੇ ਲੋਕਾਂ ਲਈ ਅਰਾਮ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦਾ ਛੁਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਉਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਆਰਾਮ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।