Jeremiah 50:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਫ਼ੌਜਾਂ ਕੋਲ ਕਮਾਨਾਂ ਅਤੇ ਬਰਛੀਆਂ ਨੇ। ਫ਼ੌਜੀ ਬਹੁਤ ਜ਼ਾਲਮ ਨੇ। ਉਨ੍ਹਾਂ ਕੋਲ ਕੋਈ ਰਹਿਮ ਨਹੀਂ। ਫ਼ੌਜੀ ਆਪਣੇ ਘੋੜਿਆਂ ਤੇ ਸਵਾਰ ਹੋਕੇ ਆ ਰਹੇ ਨੇ, ਅਤੇ ਉਨ੍ਹਾਂ ਦੀ ਅਵਾਜ਼ ਗਰਜਦੇ ਹੋਏ ਸਮੁੰਦਰ ਵਰਗੀ ਹੈ। ਉਹ ਆਪਣੀਆਂ ਥਾਵਾਂ ਉੱਤੇ, ਜੰਗ ਲਈ ਤਿਆਰ ਖਲੋਤੇ ਨੇ। ਬਾਬਲ ਦੇ ਸ਼ਹਿਰ, ਉਹ ਤੇਰੇ ਉੱਤੇ ਹਮਲਾ ਕਰਨ ਲਈ ਤਿਆਰ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਧਣੁਖ ਅਤੇ ਭਾਲਾ ਫੜਿਆ ਹੈ, ਓਹ ਬੇਤਰਸ ਹਨ, ਓਹਨਾਂ ਵਿੱਚ ਰਹਮ ਨਹੀਂ, ਓਹਨਾਂ ਦੀ ਅਵਾਜ਼ ਸਮੁੰਦਰ ਵਾਂਙੁ ਗੱਜਦੀ ਹੈ, ਓਹ ਘੋੜਿਆਂ ਉੱਤੇ ਅਸਵਾਰ ਹਨ, ਓਹ ਲੜਾਈ ਲਈ ਇੱਕ ਮਨੁੱਖ ਵਾਂਙੁ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਧਣੁੱਖ ਅਤੇ ਭਾਲਾ ਫੜਿਆ ਹੈ, ਉਹ ਜ਼ਾਲਮ ਹਨ, ਉਹਨਾਂ ਵਿੱਚ ਰਹਮ ਨਹੀਂ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਸਵਾਰ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਬਾਬਲ ਦੀਏ ਧੀਏ, ਤੇਰੇ ਵਿਰੁੱਧ!