Jeremiah 50:44 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਕਦੇ-ਕਦੇ ਕੋਈ ਸ਼ੇਰ ਯਰਦਨ ਨਦੀ ਦੇ ਕੰਢੇ ਦੀਆਂ ਸਂਘਣੀਆਂ ਝਾੜੀਆਂ ਵਿੱਚੋਂ ਨਿਕਲ ਆਵੇਗਾ। ਉਹ ਸ਼ੇਰ ਉਨ੍ਹਾਂ ਖੇਤਾਂ ਅੰਦਰ ਘੁੰਮੇਗਾ ਜਿੱਥੇ ਲੋਕ ਆਪਣੇ ਪਸ਼ੂਆਂ ਨੂੰ ਰੱਖਦੇ ਨੇ, ਅਤੇ ਉਹ ਸਾਰੇ ਹੀ ਪਸ਼ੂ ਨੱਸ ਜਾਣਗੇ। ਮੈਂ ਉਸ ਸ਼ੇਰ ਵਰਗਾ ਹੋਵਾਂਗਾ, ਮੈਂ ਬਾਬਲ ਨੂੰ ਉਸਦੀ ਧਰਤੀ ਉੱਤੋਂ ਭਜਾ ਦਿਆਂਗਾ। ਅਜਿਹਾ ਕਰਨ ਲਈ ਮੈਂ ਕਿਸ ਨੂੰ ਚੁਣਾਂ? ਇੱਥੇ ਮੇਰੇ ਜਿਹਾ ਕੋਈ ਨਹੀਂ। ਇੱਥੇ ਅਜਿਹਾ ਕੋਈ ਬੰਦਾ ਨਹੀਂ ਜੋ ਮੈਨੂੰ ਵੰਗਾਰ ਸੱਕੇ। ਇਸ ਲਈ ਮੈਂ ਅਜਿਹਾ ਹੀ ਕਰਾਂਗਾ। ਕੋਈ ਵੀ ਅਯਾਲੀ ਮੈਨੂੰ ਭਜਾਉਣ ਲਈ ਨਹੀਂ ਆਵੇਗਾ, ਮੈਂ ਬਾਬਲ ਦੇ ਲੋਕਾਂ ਨੂੰ ਦੂਰ ਭਜਾ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਉਹ ਬਬਰ ਸ਼ੇਰ ਵਾਂਙੁ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਣਕ ਓਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਹ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਜਿਹੜਾ ਅਯਾਲੀ ਮੇਰੇ ਅੱਗੇ ਖਲੋ ਸੱਕੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਬਬਰ ਸ਼ੇਰ ਵਾਂਗੂੰ ਯਰਦਨ ਦੇ ਜੰਗਲ ਵਿੱਚੋਂ ਨਿੱਕਲ ਕੇ ਇੱਕ ਪੱਕੇ ਵਸੇਬੇ ਉੱਤੇ ਚੜ੍ਹ ਆਵੇਗਾ ਕਿਉਂ ਜੋ ਮੈਂ ਅਚਾਨਕ ਉਹਨਾਂ ਨੂੰ ਉੱਥੋਂ ਨਠਾ ਦਿਆਂਗਾ ਅਤੇ ਉਹ ਨੂੰ ਜਿਹੜਾ ਚੁਣਿਆ ਹੋਇਆ ਹੈ ਮੈਂ ਉਸ ਦੇ ਉੱਤੇ ਠਹਿਰਾਵਾਂਗਾ ਕਿਉਂ ਜੋ ਮੇਰੇ ਵਰਗਾ ਕੌਣ ਹੈ? ਅਤੇ ਕੌਣ ਮੇਰੇ ਲਈ ਵੇਲਾ ਠਹਿਰਾਵੇਗਾ? ਕਿਹੜਾ ਅਯਾਲੀ ਮੇਰੇ ਅੱਗੇ ਖਲੋ ਸਕੇਗਾ?