Jeremiah 50:45 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬਾਰੇ ਸੁਣੋ ਜੋ ਵਿਉਂਤ ਯਹੋਵਾਹ ਨੇ ਬਾਬਲ ਨਾਲ ਕਰਨ ਲਈ ਬਣਾਈ ਹੈ। ਉਸ ਬਾਰੇ ਸੁਣੋ ਜਿਸਦਾ ਨਿਆਂ ਯਹੋਵਾਹ ਨੇ ਬਾਬਲ ਦੇ ਲੋਕਾਂ ਨਾਲ ਕਰਨ ਲਈ ਕੀਤਾ ਹੈ। “ਦੁਸ਼ਮਣ ਬਾਬਲ ਦੇ ਇੱਜੜ (ਲੋਕਾਂ) ਦੇ ਲੇਲਿਆਂ ਨੂੰ ਧੂਹ ਕੇ ਲੈ ਜਾਵੇਗਾ। ਬਾਬਲ ਦੀਆਂ ਚਰਾਂਦਾਂ ਉਨ੍ਹਾਂ ਦੇ ਅਮਲਾਂ ਕਰਕੇ ਉਜਾੜ ਹੋ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਬਾਬਲ ਦੇ ਵਿਖੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹ ਓਹਨਾਂ ਦੇ ਇਜੱੜ ਦੇ ਨਿੱਕੇ ਨਿੱਕੇ ਧੂ ਕੇ ਲੈ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾ ਵੀ ਓਹਨਾਂ ਲਈ ਵਿਰਾਨ ਹੋਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਦੇ ਬਾਬਲ ਦੇ ਬਾਰੇ ਸੋਚੀ ਹੈ ਅਤੇ ਉਹ ਦੀਆਂ ਵਿਚਾਰਾਂ ਜਿਹੜੀਆਂ ਉਸ ਕਸਦੀਆਂ ਦੇ ਦੇਸ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ