Jeremiah 51:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਤੀਰਾਂ ਨੂੰ ਤਿੱਖੇ ਕਰੋ, ਅਤੇ ਆਪਣੇ ਤਸ਼ਕਰਾਂ ਨੂੰ ਭਰ ਲਵੋ! ਯਹੋਵਾਹ ਨੇ ਮਾਦੀ ਦੇ ਰਾਜਿਆਂ ਨੂੰ ਹਲੂਣਾ ਦੇ ਦਿੱਤਾ ਹੈ। ਉਸ ਨੇ ਉਨ੍ਹ ਨੂੰ ਹਲੂਣਾ ਦੇ ਦਿੱਤਾ ਹੈ ਕਿਉਂ ਕਿ ਉਹ ਬਾਬਲ ਨੂੰ ਤਬਾਹ ਕਰਨਾ ਲੋਚਦਾ ਹੈ। ਯਹੋਵਾਹ ਬਾਬਲ ਦੇ ਲੋਕਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਅੰਦਰ ਯਹੋਵਾਹ ਦਾ ਮੰਦਰ ਤਬਾਹ ਕੀਤਾ ਸੀ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਪਾਤਸ਼ਾਹਾਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਏਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!