Jeremiah 6:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ, ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ! ਤਿਕਊ ਸ਼ਹਿਰ ਵਿੱਚ ਜੰਗ ਦੀ ਤੁਰ੍ਹੀ ਵਜਾ ਦਿਓ। ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ! ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ। ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬਿਨਯਾਮੀਨਿਓ, ਆਪਣੇ ਬਚਾਓ ਲਈ ਯਰੂਸ਼ਲਮ ਦੇ ਵਿੱਚੋਂ ਨੱਠੋ, ਤਿਕਊ ਵਿੱਚ ਤੁਰ੍ਹੀ ਫੂਕੋ, ਬੈਤ-ਹੱਕਰਮ ਵਿੱਚ ਇੱਕ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।