Jeremiah 6:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ? ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ? ਮੇਰੀ ਗੱਲ ਕੌਣ ਸੁਣੇਗਾ? ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ, ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ। ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ। ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।