Jeremiah 7:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਇਹ ਆਖਦਾ ਹੈ: “ਮੈਂ ਇਸ ਥਾਂ ਦੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ। ਮੈਂ ਲੋਕਾਂ ਅਤੇ ਪਸ਼ੂਆਂ ਨੂੰ ਸਜ਼ਾ ਦੇਵਾਂਗਾ। ਮੈਂ ਖੇਤਾਂ ਦੇ ਰੁੱਖਾਂ ਨੂੰ ਸਜ਼ਾ ਦਿਆਂਗਾ ਅਤੇ ਜ਼ਮੀਨ ਉੱਤੇ ਉੱਗਣ ਵਾਲੀਆਂ ਫ਼ਸਲਾਂ ਨੂੰ ਸਜ਼ਾ ਦਿਆਂਗਾ। ਮੇਰਾ ਗੁੱਸਾ ਤੇਜ਼ ਅੱਗ ਵਰਗਾ ਹੋਵੇਗਾ-ਅਤੇ ਕੋਈ ਵੀ ਬੰਦਾ ਉਸ ਨੂੰ ਰੋਕ ਨਹੀਂ ਸੱਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਏਸ ਅਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜਮੀਨ ਦਿਆਂ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ। ਉਹ ਬਲ ਉੱਠੇਗਾ ਅਤੇ ਬੁਝੇਗਾ ਨਹੀਂ।