Jeremiah 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਉਨ੍ਹਾਂ ਲੋਕਾਂ ਦੀਆਂ ਪਤਨੀਆਂ ਨੂੰ ਹੋਰਨਾਂ ਬੰਦਿਆਂ ਨੂੰ ਦੇ ਦੇਵਾਂਗਾ। ਮੈਂ ਉਨ੍ਹਾਂ ਦੇ ਖੇਤਾਂ ਨੂੰ ਨਵੇਂ ਮਾਲਕਾਂ ਨੂੰ ਦੇ ਦੇਵਾਂਗਾ। ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ। ਸਾਰੇ ਹੀ ਲੋਕ, ਸਭ ਤੋਂ ਘੱਟ ਮਹੱਤਵਪੂਰਣ ਤੋਂ ਲੈ ਕੇ ਸਭ ਤੋਂ ਵੱਧ ਮਹੱਤਵਪੂਰਣ ਲੋਕਾਂ ਤੀਕ, ਇਸੇ ਤਰ੍ਹਾਂ ਦੇ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ ਝੂਠ ਬੋਲਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਓਹਨਾਂ ਦੀਆਂ ਤੀਵੀਆਂ ਹੋਰਨਾਂ ਨੂੰ ਦਿਆਂਗਾ, ਓਹਨਾਂ ਦੇ ਖੇਤ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੀਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜ਼ਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।