Jeremiah 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੀ ਜੀਭ ਨੂੰ ਧਣੁਖ ਵਾਂਙੁ ਝੂਠ ਲਈ ਲਿਫਾਉਂਦੇ ਹਨ, ਓਹ ਦੇਸ਼ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਓਹ ਬਦੀ ਤੋਂ ਬਦੀ ਤੀਕ ਵਧਦੇ ਜਾਂਦੇ ਹਨ, ਓਹ ਮੈਨੂੰ ਨਹੀਂ ਜਾਣਦੇ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਜੀਭ ਨੂੰ ਧਣੁੱਖ ਵਾਂਗੂੰ ਝੂਠ ਲਈ ਲਿਫਾਉਂਦੇ ਹਨ, ਉਹ ਦੇਸ ਵਿੱਚ ਸੂਰਮੇ ਹਨ, ਪਰ ਸਚਿਆਈ ਲਈ ਨਹੀਂ, ਕਿਉਂ ਜੋ ਉਹ ਬਦੀ ਤੋਂ ਬਦੀ ਤੱਕ ਵਧਦੇ ਜਾਂਦੇ ਹਨ, ਉਹ ਮੈਨੂੰ ਨਹੀਂ ਜਾਣਦੇ ਯਹੋਵਾਹ ਦਾ ਵਾਕ ਹੈ।