Job 1:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਲੇ ਉਹ ਸੰਦੇਸ਼ਵਾਹਕ ਗੱਲ ਕਰ ਹੀ ਰਿਹਾ ਸੀ ਕਿ ਇੱਕ ਹੋਰ ਸੰਦੇਸ਼ਵਾਹਕ ਆ ਗਿਆ। ਇਸ ਤੀਸਰੇ ਸੰਦੇਸ਼ਵਾਹਕ ਨੇ ਆਖਿਆ, “ਕਸਦੀਆਂ ਨੇ ਫ਼ੌਜੀਆਂ ਦੇ ਤਿੰਨ ਦਸਤੇ ਭੇਜੇ। ਉਨ੍ਹਾਂ ਨੇ ਸਾਡੇ ਉੱਤੇ ਹਮਲਾ ਕੀਤਾ ਤੇ ਸਾਡੇ ਊਠ ਲੈ ਗਏ! ਉਨ੍ਹਾਂ ਨੇ ਹੋਰਨਾਂ ਨੂੰ ਮਾਰ ਦਿੱਤਾ। ਸਿਰਫ ਮੈਂ ਹੀ ਬਚ ਸੱਕਿਆ ਹਾਂ। ਇਸ ਲਈ ਮੈਂ ਤੈਨੂੰ ਖਬਰ ਦੇਣ ਲਈ ਆ ਗਿਆ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਅਜੇ ਏਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ ਕਿ ਕਸਦੀ ਤਿੰਨ ਟੋਲੀਆਂ ਬਣਾ ਕੇ ਆਏ ਅਤੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਗਏ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਇਹ ਗੱਲਾਂ ਕਰਦਾ ਹੀ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਿਆ, “ਕਸਦੀ ਤਿੰਨ ਟੋਲੀਆਂ ਬਣਾ ਕੇ ਊਠਾਂ ਉੱਤੇ ਆ ਪਏ ਅਤੇ ਉਹ ਉਨ੍ਹਾਂ ਨੂੰ ਖੋਹ ਕੇ ਲੈ ਗਏ ਹਨ, ਅਤੇ ਜੁਆਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਦਿੱਤਾ! ਮੈਂ ਹੀ ਇਕੱਲਾ ਬਚ ਗਿਆ ਕਿ ਤੈਨੂੰ ਦੱਸਾਂ।”