Job 1:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਆਪਣੇ ਬੱਚਿਆਂ ਦੀ ਦਾਅਵਤ ਤੋਂ ਮਗਰੋਂ ਸਵੇਰੇ ਜਲਦੀ ਉੱਠ ਪੈਂਦਾ ਸੀ। ਉਹ ਆਪਣੇ ਹਰ ਬੱਚੇ ਸਦਕਾ ਹੋਮ ਦੀ ਭੇਟ ਚੜ੍ਹਾਉਂਦਾ ਸੀ। ਉਹ ਸੋਚਦਾ ਸੀ, “ਹੋ ਸੱਕਦਾ ਹੈ ਮੇਰੇ ਬੱਚੇ ਬਁੇਧਿਆਨੇ ਹੋ ਗਏ ਹੋਣ ਅਤੇ ਆਪਣੀ ਦਾਅਵਤ ਸਮੇਂ ਪਰਮੇਸ਼ੁਰ ਦੇ ਖਿਲਾਫ ਕੋਈ ਪਾਪ ਕਰ ਬੈਠੇ ਹੋਣ।” ਅੱਯੂਬ ਹਮੇਸ਼ਾ ਇਵੇਂ ਹੀ ਕਰਦਾ ਸੀ ਤਾਂ ਜੋ ਉਸ ਦੇ ਬੱਚਿਆਂ ਦੇ ਪਾਪ ਬਖਸ਼ੇ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਜਦ ਉਨ੍ਹਾਂ ਦੀ ਦਾਉਤ ਦੇ ਦਿਨ ਬੀਤ ਜਾਂਦੇ ਤਾਂ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤ੍ਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੁੰਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਕਿਉਂ ਜੋ ਅੱਯੂਬ ਆਖਦਾ ਸੀ ਭਈ ਕਿਤੇ ਮੇਰੇ ਪੁਤ੍ਰਾਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਆਪਣੇ ਸਾਰੇ ਦਿਨ ਇਉਂ ਹੀ ਕਰਦਾ ਹੁੰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਨ੍ਹਾਂ ਦੀ ਦਾਵਤ ਦੇ ਦਿਨ ਬੀਤ ਜਾਂਦੇ ਤਦ ਅੱਯੂਬ ਉਨ੍ਹਾਂ ਨੂੰ ਸੱਦ ਲੈਂਦਾ ਅਤੇ ਉਨ੍ਹਾਂ ਨੂੰ ਪਵਿੱਤਰ ਕਰਦਾ ਹੁੰਦਾ ਸੀ ਅਤੇ ਸਵੇਰੇ ਹੀ ਉੱਠ ਕੇ ਉਨ੍ਹਾਂ ਸਾਰਿਆਂ ਦੀ ਗਿਣਤੀ ਅਨੁਸਾਰ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਸੀ, ਕਿਉਂ ਜੋ ਅੱਯੂਬ ਆਖਦਾ ਸੀ ਕਿਤੇ ਅਜਿਹਾ ਨਾ ਹੋਵੇ ਮੇਰੇ ਬੱਚਿਆਂ ਨੇ ਪਾਪ ਕੀਤਾ ਹੋਵੇ ਅਤੇ ਆਪਣੇ ਮਨ ਵਿੱਚ ਪਰਮੇਸ਼ੁਰ ਨੂੰ ਫਿਟਕਾਰਿਆ ਹੋਵੇ। ਅੱਯੂਬ ਹਮੇਸ਼ਾ ਇਸੇ ਤਰ੍ਹਾਂ ਕਰਦਾ ਹੁੰਦਾ ਸੀ।