Job 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫੇਰ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਕੀ ਤੂੰ ਮੇਰੇ ਸੇਵਕ ਅੱਯੂਬ ਵੱਲ ਧਿਆਨ ਦਿੱਤਾ? ਧਰਤੀ ਉੱਤੇ ਵਰਗਾ ਹੋਰ ਕੋਈ ਬੰਦਾ ਨਹੀਂ। ਉਹ ਇੱਕ ਨੇਕ ਤੇ ਇਮਾਨਦਾਰ ਆਦਮੀ ਹੈ। ਉਹ ਪਰਮੇਸ਼ੁਰ ਦੀ ਉਪਾਸਨਾ ਕਰਦਾ ਹੈ ਅਤੇ ਮੰਦੇ ਅਮਲ ਕਮਾਉਣ ਤੋਂ ਇਨਕਾਰ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਸ਼ਤਾਨ ਨੂੰ ਆਖਿਆ, ਕਿ ਤੈਂ ਮੇਰੇ ਦਾਸ ਅੱਯੂਬ ਵੱਲ ਆਪਣੇ ਮਨ ਵਿੱਚ ਗੌਹ ਕੀਤਾ ਕਿਉਂਕਿ ਪਿਰਥਵੀ ਵਿੱਚ ਉਹ ਦੇ ਜਿਹਾ ਕੋਈ ਨਹੀਂ? ਉਹ ਖਰਾ ਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ।”