Job 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਨੇ ਆਪਣੀ ਪਤਨੀ ਨੂੰ ਜਵਾਬ ਦਿੱਤਾ, “ਤੂੰ ਤਾਂ ਮੂਰਖ ਔਰਤ ਵਾਂਗ ਗੱਲ ਕਰ ਰਹੀਁ ਹੈ। ਪਰਮੇਸ਼ੁਰ ਸਾਨੂੰ ਚੰਗੀਆਂ ਚੀਜ਼ਾਂ ਦਿੰਦਾ ਹੈ ਤੇ ਅਸੀਂ ਉਨ੍ਹਾਂ ਨੂੰ ਪ੍ਰਵਾਨ ਕਰ ਲੈਂਦੇ ਹਾਂ। ਇਸ ਲਈ ਸਾਨੂੰ ਮੁਸੀਬਤ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ। ਤੇ ਸ਼ਿਕਾਇਤ ਨਹੀਂ ਕਰਨੀ ਚਾਹੀਦੀ।” ਇਹ ਸਾਰੀਆਂ ਗੱਲਾਂ ਵਾਪਰੀਆਂ। ਪਰ ਅੱਯੂਬ ਨੇ ਪਾਪ ਨਹੀਂ ਕੀਤਾ। ਉਹ ਪਰਮੇਸ਼ੁਰ ਦੇ ਖਿਲਾਫ ਨਹੀਂ ਬੋਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸਨੇ ਉਹ ਨੂੰ ਆਖਿਆ, ਜਿਵੇਂ ਝੱਲੀਆਂ ਤੀਵੀਆਂ ਵਿੱਚੋਂ ਕੋਈ ਬੋਲਦੀ ਹੈ ਤਿਵੇਂ ਤੂੰ ਵੀ ਬੋਲਦੀ ਹੈ! ਕੀ ਅਸੀਂ ਚੰਗਾ ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਰ ਬੁਰਾ ਨਾ ਲਈਏ? ਏਸ ਸਾਰੇ ਵਿੱਚ ਅੱਯੂਬ ਨੇ ਆਪਣੇ ਬੁੱਲ੍ਹਾਂ ਨਾਲ ਪਾਪ ਨਾ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।