Job 2:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਇਹ ਸਾਰੀ ਬਿਪਤਾ ਜਿਹੜੀ ਉਹ ਦੇ ਉੱਤੇ ਆ ਪਈ ਸੀ ਸੁਣੀ ਤਾਂ ਓਹ ਮਨੁੱਖ ਆਪੋ ਆਪਣੇ ਥਾਂ ਤੋਂ ਚੱਲੇ ਅਰਥਾਤ ਅਲੀਫ਼ਜ਼ ਤੇਮਾਨੀ ਅਰ ਬਿਲਦਦ ਸ਼ੂਹੀ ਅਰ ਸੋਫ਼ਰ ਨਅਮਾਤੀ ਤਾਂ ਓਹ ਇਕੱਠੇ ਹੋਏ ਕਿ ਉਹ ਦਾ ਦੁਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।