Job 34:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ, ਤੂੰ ਚਾਹੁੰਦਾ ਹੈਂ ਕਿ ਪਰਮੇਸ਼ੁਰ ਤੈਨੂੰ ਇਨਾਮ ਦੇਵੇ। ਪਰ ਤੂੰ ਬਦਲਣ ਤੋਂ ਇਨਕਾਰ ਕਰਦਾ ਹੈਂ। ਅੱਯੂਬ, ਇਹ ਤੇਰਾ ਨਿਆਂ ਹੈ ਮੇਰਾ ਨਹੀਂ, ਮੈਨੂੰ ਦੱਸ ਤੂੰ ਕੀ ਸੋਚਦਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਉਹ ਤੇਰੀ ਮਨਸ਼ਾ ਅਨੁਸਾਰ ਏਸ ਲਈ ਬਦਲਾ ਦੇਊਗਾ, ਕਿ ਤੈਂ ਉਸ ਨੂੰ ਨਾ ਮਨਜ਼ੂਰ ਕੀਤਾ? ਕਿਉਂ ਜੋ ਏਸ ਦੀ ਚੋਣ ਤੈਂ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈਂ ਬੋਲ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਪਰਮੇਸ਼ੁਰ ਤੈਨੂੰ ਤੇਰੀ ਇੱਛਿਆ ਅਨੁਸਾਰ ਫਲ ਦੇਵੇ ਜਦ ਕਿ ਤੂੰ ਉਸ ਵੱਲ ਫਿਰਨ ਤੋਂ ਇਨਕਾਰ ਕਰਦਾ ਹੈਂ? ਕਿਉਂ ਜੋ ਇਸ ਦੀ ਚੋਣ ਤੂੰ ਕਰਨੀ ਹੈ ਨਾ ਕਿ ਮੈਂ, ਸੋ ਜੋ ਤੂੰ ਜਾਣਦਾ ਹੈ ਬੋਲ ਦੇ!