Job 42:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੇ ਕੋਲ ਉਹ ਦੇ ਸਾਰੇ ਭਰਾ, ਉਹ ਦੀਆਂ ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਅਗਲੇ ਜਾਣ ਪਛਾਣ ਆਏ ਅਤੇ ਉਨ੍ਹਾਂ ਨੇ ਉਹ ਦੇ ਨਾਲ ਉਹ ਦੇ ਘਰ ਵਿੱਚ ਪਰਸ਼ਾਦ ਛੱਕਿਆ, ਅਤੇ ਮੁਕਾਣ ਦਿੱਤੀ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਹ ਦੇ ਉੱਤੇ ਆਉਣ ਦਿੱਤੀ, ਉਹ ਨੂੰ ਤਸੱਲੀ ਦਿੱਤੀ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸਿੱਕਾ ਦਿੱਤਾ ਅਤੇ ਹਰ ਇੱਕ ਨੇ ਉਹ ਨੂੰ ਇੱਕ ਇੱਕ ਸੋਨੇ ਦੀ ਅੰਗੂਠੀ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਸਾਰੇ ਭਰਾ, ਸਾਰੀਆਂ ਭੈਣਾਂ ਅਤੇ ਉਹ ਦੇ ਸਾਰੇ ਜਾਣ-ਪਹਿਚਾਣ ਵਾਲੇ ਉਸ ਦੇ ਕੋਲ ਆਏ ਅਤੇ ਉਹਨਾਂ ਨੇ ਉਸ ਦੇ ਨਾਲ ਉਸ ਦੇ ਘਰ ਵਿੱਚ ਭੋਜਨ ਕੀਤਾ ਅਤੇ ਉਸ ਸਾਰੀ ਬੁਰਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਉਸ ਦੇ ਉੱਤੇ ਆਉਣ ਦਿੱਤੀ ਸੀ, ਅਫ਼ਸੋਸ ਕੀਤਾ ਅਤੇ ਉਸ ਨੂੰ ਤਸੱਲੀ ਦਿੱਤੀ ਅਤੇ ਹਰੇਕ ਨੇ ਉਹ ਨੂੰ ਇੱਕ-ਇੱਕ ਚਾਂਦੀ ਦਾ ਸਿੱਕਾ ਅਤੇ ਇੱਕ-ਇੱਕ ਸੋਨੇ ਦੀ ਅੰਗੂਠੀ ਦਿੱਤੀ।